Skip to main content
Audio Gurbani - Podcast of Spotify

Audio Gurbani - Podcast of Spotify

By Gurjit Singh Jhampur

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too.
Available on
Google Podcasts Logo
Overcast Logo
Pocket Casts Logo
RadioPublic Logo
Spotify Logo
Currently playing episode

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

Audio Gurbani - Podcast of SpotifyMay 05, 2024

00:00
07:14
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

SOOHEE, FOURTH MEHL:
I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।
ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।
ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।
ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
May 05, 202407:14
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।
ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।
(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।
(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।
ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।
SOOHEE, FIFTH MEHL:
Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 || Listen, O my companions — these are the signs on the Path to meet God. Dedicate your mind and body to Him; stop living to please others. || 1 || Pause || One soul-bride counsels another, to do only that which pleases God. Such a soul-bride merges into the Being of God. || 2 || One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 || I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||

May 04, 202406:39
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ  
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
May 03, 202418:50
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।
ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।
ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।
SORAT’H, FOURTH MEHL:
The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||

May 02, 202407:36
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
May 01, 202417:31
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
TILANG, SECOND HOUSE, FIFTH MEHL:
There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
Apr 29, 202405:56
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।
ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।
ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।
ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।
ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।
ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।
ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।
ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥
ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।
ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
(ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

SHALOK, THIRD MEHL:
He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||
Apr 29, 202410:56
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯। SORAT’H, NINTH MEHL: In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || Brought to you by @ Gs jhampur -- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Apr 28, 202406:17
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
Apr 27, 202413:58
ਧਨਾਸਰੀ ਭਗਤ ਰਵਿਦਾਸ ਜੀ ਕੀ  ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
Apr 26, 202405:14
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
Apr 25, 202406:51
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯। SORAT’H, NINTH MEHL: In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || Brought to you by @ Gs jhampur -- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Apr 24, 202406:17
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥

ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।

ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।

ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

Sorat'h, Fifth Mehla:

I have searched and searched and searched, and found that the Lord's Name is the most sublime reality.

Contemplating it for even an instant, sins are erased; the Gurmukh is carried across and saved. ||1||

Drink in the sublime essence of the Lord's Name, O man of spiritual wisdom.

Listening to the Ambrosial Words of the Holy Saints, the mind finds absolute fulfillment and satisfaction. ||Pause||

Liberation, pleasures, and the true way of life are obtained from the Lord, the Giver of all peace.

The Perfect Lord, the Architect of Destiny, blesses His slave with the gift of devotional worship. ||2||

Hear with your ears, and sing with your tongue, and meditate within your heart on Him.

The Lord and Master is all-powerful, the Cause of causes; without Him, there is nothing at all. ||3||

By great good fortune, I have obtained the jewel of human life; have mercy on me, O Merciful Lord.

In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||

Apr 23, 202404:41
ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥

AASAA, FOURTH MEHL, CHHANT:
My Lord of the Universe is great, unapproachable, unfathomable, primal, immaculate and formless. His condition cannot be described; His Glorious Greatness is immeasurable. My Lord of the Universe is invisible and infinite. The Lord of the Universe is invisible, infinite and unlimited. He Himself knows Himself. What should these poor creatures say? How can they speak of and describe You? That Gurmukh who is blessed by Your Glance of Grace contemplates You. My Lord of the Universe is great, unapproachable, unfathomable, primal, immaculate and formless. || 1 || You, O Lord, O Primal Being, are the Limitless Creator; Your limits cannot be found. You are pervading and permeating each and every heart, everywhere, You are contained in all. Within the heart is the Transcendent, Supreme Lord God, whose limits cannot be found. He has no form or shape; He is unseen and unknown. The Gurmukh sees the unseen Lord. He remains in continual ecstasy, day and night, and is spontaneously absorbed into the Naam. You, O Lord, O Primal Being, are the Limitless Creator; Your limits cannot be found. || 2 || You are the True, Transcendent Lord, forever imperishable. The Lord, Har, Har, is the treasure of virtue. The Lord God, Har, Har, is the One and only; there is no other at all. You Yourself are the all-knowing Lord. You are the all-knowing Lord, the most exalted and auspicious; there is no other as great as You. The Word of Your Shabad is pervading in all; whatever You do, comes to pass. The One Lord God is permeating all; the Gurmukh comes to understand the Lords Name. You are the True, Transcendent Lord, forever imperishable. The Lord, Har, Har, is the treasure of virtue. || 3 || You are the Creator of all, and all greatness is Yours. As it pleases Your Will, so do we act. As it pleases Your Will, so do we act. All are merged into Your Shabad. When it pleases Your Will, we obtain greatness through Your Shabad. The Gurmukh obtains wisdom, and eliminates his self-conceit, and remains absorbed in the Shabad. The Gurmukh obtains Your incomprehensible Shabad; O Nanak, he remains merged in the Naam. You are the Creator of all, and all greatness is Yours. As it pleases Your Will, so do we act. || 4 || 7 || 1
Apr 22, 202415:30
ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥h

ਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1।
(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ।
ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ।2।
ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ।3।
ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।4।9।
ਨੋਟ: ਦੋ ਦੋ ਤੁਕਾਂ ਦੇ 'ਬੰਦ' ਵਾਲੇ ਇਹ 9 ਸ਼ਬਦ ਹਨ।
AASAA:
As long as the oil and the wick are in the lamp, everything is illuminated. But when the oil is burnt, the wick goes out, and the mansion becomes desolate. || 1 || O mad-man, no one will keep you, for even a moment. Meditate on the Name of that Lord. || 1 || Pause || Tell me, whose mother is that, whose father is that, and which man has a wife? When the pitcher of the body breaks, no one cares for you at all. Everyone says, Take him away, take him away || 2 || Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 || Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. || 4 || 9 || DU-TUKAS ||

Apr 20, 202406:23
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥

ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।
ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥
ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧।
ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥
ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।
ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥
ਅਰਥ: (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨।
ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥
ਅਰਥ: ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।
ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।
SHALOK, THIRD MEHL:
The filth of countless incarnations sticks to this mind; it has become pitch black. The oily rag cannot be cleaned by merely washing it, even if it is washed a hundred times. By Guru’s Grace, one remains dead while yet alive; his intellect is transformed, and he becomes detached from the world. O Nanak, no filth sticks to him, and he does not fall into the womb again. || 1 || THIRD MEHL: Kali Yuga is called the Dark Age, but the most sublime state is attained in this age. The Gurmukh obtains the fruit, the Kirtan of the Lord’s Praises; this is his destiny, ordained by the Lord. O Nanak, by Guru’s Grace, he worships the Lord night and day; he chants the Lord’s Name, and remains absorbed in the Lord’s devotional worship. || 2 || PAUREE: O Lord, unite me with the Saadh Sangat, the Company of the Holy, so that with my mouth, I may speak the sublime Word of the Guru’s Bani. I sing the Glorious Praises of the Lord, and constantly chant the Lord’s Name; through the Guru’s Teachings, I enjoy the Lord’s Love constantly. I take the medicine of meditation on the Lord’s Name, which has cured all diseases and multitudes of sufferings. Those who do not forget the Lord, while breathing or eating — know them to be the perfect servants of the Lord. Those Gurmukhs who worship the Lord in adoration end their subservience to the Messenger of Death, and to the world. || 22 ||
Apr 20, 202407:39
ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥

ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ।
ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ।
ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।
ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥
ਅਰਥ: ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ। ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ।
ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ।
ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ। ਹੇ ਨਾਨਕ! ਆਖ-) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨।
ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥

ਅਰਥ: ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ-ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ।
ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ।
ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ। ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ) ।੩।
ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ। ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ।
ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ।
ਹੇ ਭਾਈ! ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ। ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੧।੧੧।
Apr 19, 202415:42
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।
ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।
ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।
ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

SOOHEE, FIFTH MEHL:
Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting
Apr 18, 202405:01
RAAG BILAAVAL, FIFTH MEHL, DU-PADAS, FIFTH HOUSE:

RAAG BILAAVAL, FIFTH MEHL, DU-PADAS, FIFTH HOUSE:

RAAG BILAAVAL, FIFTH MEHL, DU-PADAS, FIFTH HOUSE:

ONE UNIVERSAL CREATOR GOD. BY THE GRACE OF THE TRUE GURU:

I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 || Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. || 1 || Pause || Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. || 2 || 1 || 65 ||

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਰਾਗ ਬਿਲਾਵਲੁ, ਪੰਜਵਾਂ ਮਹੱਲ, ਦੁ-ਪਦ, ਪੰਜਵਾਂ ਘਰ:

ਮੈਂ ਹੋਰ ਸਾਰੇ ਜਤਨ ਤਿਆਗ ਦਿੱਤੇ ਹਨ, ਅਤੇ ਪ੍ਰਭੂ ਦੇ ਨਾਮ ਦੀ ਦਵਾਈ ਲੈ ਲਈ ਹੈ। ਬੁਖਾਰ, ਪਾਪ ਅਤੇ ਸਾਰੇ ਰੋਗ ਨਾਸ ਹੋ ਜਾਂਦੇ ਹਨ ਅਤੇ ਮੇਰਾ ਚਿੱਤ ਠੰਡਾ ਅਤੇ ਸ਼ਾਂਤ ਹੋ ਜਾਂਦਾ ਹੈ। || 1 || ਪੂਰਨ ਗੁਰਾਂ ਦੀ ਅਰਾਧਨਾ ਕਰਨ ਦੁਆਰਾ, ਸਾਰੇ ਦੁੱਖ ਦੂਰ ਹੋ ਜਾਂਦੇ ਹਨ। ਮੁਕਤੀਦਾਤੇ ਪ੍ਰਭੂ ਨੇ ਮੈਨੂੰ ਬਚਾ ਲਿਆ ਹੈ; ਉਸ ਨੇ ਮੈਨੂੰ ਆਪਣੀ ਮਿਹਰ ਨਾਲ ਬਖ਼ਸ਼ਿਆ ਹੈ। || 1 || ਵਿਰਾਮ || ਮੇਰੀ ਬਾਂਹ ਫੜ ਕੇ, ਰੱਬ ਨੇ ਮੈਨੂੰ ਬਾਹਰ ਕੱਢਿਆ ਹੈ; ਉਸ ਨੇ ਮੈਨੂੰ ਆਪਣਾ ਬਣਾ ਲਿਆ ਹੈ। ਸਿਮਰਨ ਕਰ ਕੇ, ਸਿਮਰਨ ਕਰਨ ਦੁਆਰਾ, ਮੇਰਾ ਮਨ ਅਤੇ ਦੇਹ ਸੁਖੀ ਹੋ ਜਾਂਦੇ ਹਨ; ਨਾਨਕ ਨਿਰਭਉ ਹੋ ਗਿਆ ਹੈ। || 2 || 1 || ੬੫ ||
Apr 17, 202405:05
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩। BAIRAAREE, FOURTH MEHL: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
Apr 16, 202405:40
RAAMKALEE, FIFTH MEHL:
Some pass their lives enjoying pleasures and beauty.

RAAMKALEE, FIFTH MEHL: Some pass their lives enjoying pleasures and beauty.

RAAMKALEE, FIFTH MEHL:
Some pass their lives enjoying pleasures and beauty. Some pass their lives with their mothers, fathers and children. Some pass their lives in power, estates and trade. The Saints pass their lives with the support of the Lords Name. || 1 || The world is the creation of the True Lord. He alone is the Master of all. || 1 || Pause || Some pass their lives in arguments and debates about scriptures. Some pass their lives tasting flavors. Some pass their lives attached to women. The Saints are absorbed only in the Name of the Lord. || 2 || Some pass their lives gambling. Some pass their lives getting drunk. Some pass their lives stealing the property of others. The humble servants of the Lord pass their lives meditating on the Naam. || 3 || Some pass their lives in Yoga, strict meditation, worship and adoration. Some, in sickness, sorrow and doubt. Some pass their lives practicing control of the breath. The Saints pass their lives singing the Kirtan of the Lords Praises. || 4 || Some pass their lives walking day and night. Some pass their lives on the fields of battle. Some pass their lives teaching children. The Saints pass their lives singing the Lords Praise. || 5 || Some pass their lives as actors, acting and dancing. Some pass their lives taking the lives of others. Some pass their lives ruling by intimidation. The Saints pass their lives chanting the Lords Praises. || 6 || Some pass their lives counseling and giving advice. Some pass their lives forced to serve others. Some pass their lives exploring lifes mysteries. The Saints pass their lives drinking in the sublime essence of the Lord. || 7 || As the Lord attaches us, so we are attached. No one is foolish, and no one is wise. Nanak is a sacrifice, a sacrifice to those who are blessed by His Grace to receive His Name. || 8 || 3 ||
Apr 15, 202410:06
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
Apr 14, 202405:14
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?
ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) ।
ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।
ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||
Apr 13, 202407:31
DHANAASAREE, FIRST MEHL:
I live by Your Name; my mind is in ecstasy,

DHANAASAREE, FIRST MEHL: I live by Your Name; my mind is in ecstasy,

DHANAASAREE, FIRST MEHL:
I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||
Apr 13, 202417:31
ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।
ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧।
ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨।
ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।
ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।
RAAMKALEE, FIFTH MEHL:
God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||
Apr 11, 202408:13
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩। DHANAASAREE, FOURTH MEHL: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll Brought to you by @ Gs jhampur --------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Apr 11, 202406:41
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥
ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।
ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥
ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।
ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।
ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।
SHALOK, THIRD MEHL:
Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||

Apr 10, 202408:25
ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ।

ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ।
ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧।
ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥
ਅਰਥ: ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ, ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) ।
ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨।
ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥
(ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ) , ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੧।
ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ) , ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ।੧੨।
SHALOK, MARDAANAA 1:
The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, and desire is the company of drinking buddies. The glass of the mind’s longing is filled to overflowing with falsehood; the Messenger of Death is the bartender. Drinking in this wine, O Nanak, one takes on countless vices and corruption. So make spiritual wisdom your molasses, and the Praise of God your bread; let the Fear of God be the dish of meat. O Nanak, this is the true food; let the True Name be your only Support. || 2 || If the human body is the pitcher, and self-realization is the wine, then the Ambrosial Nectar streams down. Joining the Sat Sangat, the True Congregation, the glass of the Lord’s Love is filled with this Ambrosial Nectar; drinking it in, one’s evil and corruption are eradicated. || 3 || PAUREE: He Himself is the angelic being, the heavenly herald, and the celestial singer. He Himself is the one who explains the six schools of philosophy. He Himself is Shiva, Shankara and Mahaysh; He Himself is the Gurmukh, who speaks the Unspoken Speech. He Himself is the Yogi, He Himself is the Enjoyer of pleasures, and He Himself is the Sannyaasee, wandering through the wilderness. He discusses with Himself, and He teaches Himself; He Himself is discrete, graceful and wise. Staging His own play, He Himself watches it; He Himself is the Knower of all beings. || 12 ||

Apr 09, 202411:43
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1
Apr 08, 202409:25
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ 1

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ 1

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Apr 07, 202407:02
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।
ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
TODEE, FIFTH MEHL:
In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||
Apr 07, 202403:59
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭। SHALOK THIRD MEHL: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || -----------------------------------------Brought to you by @ Gs jhampur ---------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=
Apr 05, 202408:51
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩। DHANAASAREE, FOURTH MEHL: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll Brought to you by @ Gs jhampur --------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Apr 04, 202406:49
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
DHANAASAREE, FIFTH MEHL:
One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
Apr 03, 202403:02
ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥

ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥

ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥

ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ।
ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩।
BILAAVAL, FIFTH MEHL:
I seek the Sanctuary of the Saints, and I serve the Saints. I am rid of all worldly concerns, bonds, entanglements and other affairs. || 1 || Pause || I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. || 1 || I behold the Fascinating Lord with everyone. No one is without Him — He is pervading everywhere. The Perfect Lord, the treasure of mercy, is permeating everywhere. Says Nanak, I am fully fulfilled. || 2 || 7 || 93 ||
Apr 01, 202410:31
SORAT’H, NINTH MEHL:

In this world, I have not found any true friend.

SORAT’H, NINTH MEHL: In this world, I have not found any true friend.

Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯। SORAT’H, NINTH MEHL: In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || Brought to you by @ Gs jhampur -- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Apr 01, 202406:17
ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥

ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ॥ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥
Mar 31, 202413:44
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧। SHALOK, THIRD MEHL: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
Mar 30, 202408:05
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦। DHANAASAREE, FIFTH MEHL: I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 || Email ThisBlogThis!Share to TwitterShare to FacebookShare to Pinterest Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Mar 29, 202406:51
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।
ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।
ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।
SHALOK
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3
Mar 28, 202405:34
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।
ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।
ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।
ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।
(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l
Salok Fifth Mahalla
My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1l
Our (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2l
Pauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).
This whole creation is the abode of the Lord, whose abode is the highest, which is inaccessible and infinite, the saints attach (our) love to that God.

(O brother!) Day and night one should meditate on the Lord with folded hands, when the Lord Himself is kind, the company of His devotees would be obtained.l9l
Mar 27, 202406:55
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।
ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।

ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।
ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।#bulamama sahib
Mar 26, 202409:15
ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥

ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥
Mar 25, 202415:49
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
Mar 24, 202407:02
 ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।
ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥
ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।
ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥
ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।
ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥
ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।
ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥
ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।
ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥
ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।
Mar 23, 202421:43
Daily Gurbani #1500

Daily Gurbani #1500

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ 

ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।

ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।

ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

Mar 22, 202403:54
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ।
ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧।
ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫।
BILAAVAL, FIFTH MEHL:
He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. || 1 || Pause || Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. || 1 || I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious granduer of our Lord and Master. || 2 || 5 || 85 ||
Mar 21, 202405:26
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1
Mar 20, 202409:25
ਧਨਾਸਰੀ ਭਗਤ ਰਵਿਦਾਸ ਜੀ ਕੀ  ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
Mar 19, 202405:14